ਅੰਮ੍ਰਿਤਪਾਲ ਸਿੰਘ 'ਤੇ ਬੋਲੇ ਕੈਬਨਿਟ ਮੰਤਰੀ ਧਾਲੀਵਾਲ, ਮੈਂ ਉਸ ਬਾਰੇ ਕੁੱਝ ਨਹੀਂ ਕਹਿਣਾ ਚਾਉਂਦਾ - amritpal singh
🎬 Watch Now: Feature Video
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਯੂਥ ਸਪੋਰਟਸ ਕਲੱਬ ਪਿੰਡ ਜੱਲ੍ਹਾ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਕੱਬਡੀ ਟੂਰਨਾਮੈਂਟ ਦੇ ਸਮਾਪਨ ਸਮਾਰੋਹ ਵਿਚ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਕੋਲੋਂ ਅੰਮ੍ਰਿਤਪਾਲ ਸਿੰਘ (Amritpal singh) 'ਤੇ ਸਵਾਲ ਕੀਤੇ ਜਾਣ 'ਤੇ ਜਵਾਬ ਦਿੱਤਾ ਕਿ ਉਹ ਉਨ੍ਹਾਂ ਬਾਰੇ ਕੁੱਝ ਕਹਿਣਾ ਨਹੀਂ ਚਾਹੁੰਦੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਮੁੱਖ ਮੋੜ ਕੇ ਖੇਡ ਮੈਦਾਨਾਂ ਵੱਲ ਚੱਲ ਪਈ ਹੈ।