ਕੈਬਿਨੇਟ ਮੰਤਰੀ ਓਪੀ ਸੋਨੀ ਨੇ ਸ਼ੁਰੂ ਕੀਤੀ ਪੌਦੇ ਲਗਾਉਣ ਦੀ ਮੁਹਿੰਮ - ਧੰਨ-ਧੰਨ ਬਾਬਾ ਦੀਪ ਸਿੰਘ ਵਾਤਾਵਰਨ ਸੋਸਾਇਟੀ
🎬 Watch Now: Feature Video
ਅੰਮ੍ਰਿਤਸਰ: ਕੈਬਿਨੇਟ ਮੰਤਰੀ ਓਪੀ ਸੋਨੀ ਆਈ ਟੀ ਆਈ ਲੜਕੀਆਂ ਦੀ ਬੇਰੀ ਗੇਟ ਵਿਖੇ ਪੁੱਜੇ। ਇਸ ਮੌਕੇ 'ਤੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਹੋਇਆ ਹੈ ਕਿ 550 ਪੌਦੇ ਵੀ ਸਭ ਜਗ੍ਹਾ 'ਤੇ ਲਗਾਏ ਜਾਣਗੇ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਧੰਨ-ਧੰਨ ਬਾਬਾ ਦੀਪ ਸਿੰਘ ਵਾਤਾਵਰਨ ਸੋਸਾਇਟੀ ਵੱਲੋਂ ਇਹ ਪੌਦੇ ਲਗਾਏ ਜਾ ਰਹੇ ਹਨ।