ਸੰਗਰੂਰ ਜ਼ਿਮਨੀ ਚੋਣ: 'ਆਪ' ਵਿਧਾਇਕਾਂ ਨੇ ਸੰਭਾਲੀ ਉਮੀਦਵਾਰ ਦੀ ਚੋਣ ਮੁਹਿੰਮ - barnala latest news
🎬 Watch Now: Feature Video
ਬਰਨਾਲਾ: ਸੰਗਰੂਰ ਜ਼ਿਮਣੀ ਚੋਣ 23 ਜੂਨ ਨੂੰ ਹੋਣ ਜਾ ਰਹੀਆਂ ਹਨ, ਜਿਸਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਚੋਣ ਪ੍ਰਚਾਰ ਦਾ ਪਾਰਾ ਹਰ ਪਾਸੇ ਤੋਂ ਵੱਧਦਾ ਨਜ਼ਰ ਜਾ ਰਿਹਾ ਹੈ। ਜਿਸਨੂੰ ਲੈ ਕੇ ਜਨਤਕ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵਲੋਂ ਇਸ ਸਬੰਧੀ ਬਰਨਾਲਾ ਜ਼ਿਲ੍ਹੇ ਵਿੱਚ ਵੀ ਇਸਨੂੰ ਲੈ ਕੇ ਨੁੱਕੜ ਮੀਟਿੰਗਾਂ ਅਤੇ ਡੋਰਟੂਡੋਰ ਕੈਂਪੇਨ ਤੇਜ਼ ਕਰ ਦਿੱਤੀ ਗਈ ਹੈ। ਲੁਧਿਆਣਾ ਤੋਂ ਆਪ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਦੱਸਿਆ ਕਿ ਲੋਕ ਆਮ ਆਦਮੀ ਪਾਰਟੀ ਦੀ 3 ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ। ਕਿਉਂਕਿ ਆਮ ਆਦਮੀ ਪਾਰਟੀ ਹਮੇਸ਼ਾ ਮਿਸ਼ਨ 'ਤੇ ਕੰਮ ਕਰਦੀ ਹੈ। ਦੂਜੀਆਂ ਪਾਰਟੀਆਂ ਨੇ ਹਮੇਸ਼ਾ ਕਮਿਸ਼ਨ 'ਤੇ ਕੰਮ ਕੀਤਾ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਪਹਿਲਾਂ ਹੀ ਆਮ ਆਦਮੀ ਪਾਰਟੀ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਇਸ ਵਾਰ ਸੰਗਰੂਰ ਲੋਕ ਸਭਾ ਸੀਟ ਵੀ ਜਿੱਤੇਗੀ।