ਮੂਸੇਵਾਲਾ ਦੀ ਮੌਤ ਨੂੰ ਲੈਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ - pays homage to late singer Sidhu Musa Wala
🎬 Watch Now: Feature Video

ਹੁਸ਼ਿਆਰਪੁਰ: ਅੰਤਰਰਾਸ਼ਟਰੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਵਿੱਚ ਸੋਗ ਦਾ ਆਲਮ ਹੈ। ਦੇਸ਼ ਨਹੀਂ ਬਲਕਿ ਦੁਨੀਆ ਭਰ ਵਿੱਚੋਂ ਉਨ੍ਹਾਂ ਨੂੰ ਯਾਦ ਕਰਦਿਆਂ ਲੋਕ ਆਪੋ ਆਪਣੇ ਤਰੀਕੇ ਨਾਲ ਉਨ੍ਹਾਂ ਨੂੰ ਸ਼ਰਧਾਂਜਲੀਆਂ ਦੇ ਰਹੇ ਹਨ। ਤਸਵੀਰਾਂ ਹੁਸ਼ਿਆਰਪੁਰ ਤੋਂ ਹਨ ਜਿੱਥੇ ਸਿੱਖ ਮੁਸਲਿਮ ਦਲਿਤ ਈਸਾਈ ਸਾਂਝਾ ਫਰੰਟ ਵੱਲੋਂ ਹੁਸ਼ਿਆਰਪੁਰ ਦੇ ਰੇਲਵੇ ਰੋਡ ਤੇ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਕੈਂਡਲ ਮਾਰਚ ਦੀ ਸ਼ੁਰੂਆਤ ਕੀਤੀ ਜੋ ਘੰਟਾ ਘਰ ਤੋਂ ਹੁੰਦਾ ਹੋਇਆ ਵੱਖ-ਵੱਖ ਬਾਜ਼ਾਰਾਂ ਵਿੱਚੋਂ ਕੱਢਿਆ ਗਿਆ। ਇਸ ਦੌਰਾਨ ਸਿੱਧੂ ਜ਼ਿੰਦਾਬਾਦ ਅਤੇ ਪੰਜਾਬ ਸਰਕਾਰ ਤੇ ਵਿਸ਼ੇਸ਼ ਤੌਰ ਤੇ ਭਗਵੰਤ ਮਾਨ ਮੁਰਦਾਬਾਦ ਦੇ ਨਾਅਰਿਆਂ ਨਾਲ ਸ਼ਹਿਰ ਗੂੰਜ ਉੱਠਿਆ। ਸੁਰੱਖਿਆ ਦੇ ਲਿਹਾਜ਼ ਨਾਲ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ।