ਕੈਪਟਨ ਨੇ 107 ਹੈਲਥ ਐਂਡ ਵੈਲਨੈਸ ਸੈਂਟਰਾ ਦਾ ਕੀਤਾ ਡਿਜੀਟਲ ਉਦਘਾਟਨ - ਵੀਡੀਓ ਕਾਨਫਰੰਸ ਰਾਹੀ ਡਿਜੀਟਲ ਉਦਘਾਟਨ ਕੀਤਾ
🎬 Watch Now: Feature Video
ਰੂਪਨਗਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 107 ਹੈਲਥ ਐਂਡ ਵੈਲਨੈਸ ਸੈਂਟਰ ਦਾ ਵੀਡੀਓ ਕਾਨਫਰੰਸ ਰਾਹੀ ਡਿਜੀਟਲ ਉਦਘਾਟਨ ਕੀਤਾ। ਇਸ ਪ੍ਰੋਗਰਾਮ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਦਫ਼ਤਰ ਮੀਟਿੰਗ ਹਾਲ ਵਿੱਚ ਪਹੁੰਚ, ਇਸ ਦਾ ਹਿੱਸਾ ਬਣੇ। ਇਸ ਪ੍ਰੋਗਰਾਮ ਵਿੱਚ ਡਾਕਟਰਾਂ ਤੇ ਮੈਡੀਕਲ ਸਟਾਫ਼ ਦੀ ਸਮੂਲੀਅਤ ਦੇ ਵਿਸੇਸ਼ ਪ੍ਰਬੰਧ ਕੀਤੇ ਹੋਏ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 107 ਹੈਲਥ ਐਂਡ ਵੈਲਨੈਸ ਸੈਂਟਰਾਂ ਬਾਰੇ ਵੀਡੀਓ ਕਾਨਫਰੰਸ ਰਾਹੀ ਜਾਣਕਾਰੀ ਦਿੱਤੀ। ਇਸ ਮੋਕੇ ਮੁੱਖ ਮੰਤਰੀ ਨੇ ਡਾਕਟਰਾਂ ਤੇ ਮੈਡੀਕਲ ਸਟਾਫ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੇ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਦੋਰਾਨ ਨਿਭਾਇਆ ਸੇਵਾਵਾਂ ਦੀ ਸ਼ਲਾਘਾ ਕੀਤੀ।