ਗੁਰਦਾਸਪੁਰ ’ਚ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗ-ਨਾਚ ! - ਕਾਰ ਸਵਾਰ ਭੱਠਾ ਮਾਲਿਕ ਤੇ ਉਸਦੇ ਡਰਾਇਵਰ ਉੱਪਰ ਹਮਲਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15160441-1017-15160441-1651331699789.jpg)
ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਸਿੰਘੋਵਾਲ ਦੇ ਨਜ਼ਦੀਕ 3 ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਕਾਰ ਸਵਾਰ ਭੱਠਾ ਮਾਲਿਕ ਤੇ ਉਸਦੇ ਡਰਾਇਵਰ ਉੱਪਰ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਭੱਠਾ ਮਾਲਿਕ ਜ਼ਖ਼ਮੀ ਹੋ ਗਿਆ ਜਿਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸਦੇ ਨਾਲ ਹੀ ਮੁਲਜ਼ਮਾਂ ਵੱਲੋਂ ਪੀੜਤ ਦੀ ਇਨੋਵਾ ਗੱਡੀ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭੱਠਾ ਮਾਲਕ ਪ੍ਰਦੀਪ ਅੱਗਰਵਾਲ ਦੇ ਡਰਾਇਵਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਭੱਠੇ ’ਤੇ ਜਾ ਰਹੇ ਸਨ ਜਿਸ ਦੌਰਾਨ ਉਹ ਪਿੰਡ ਸਿੰਘੋਵਾਲ ਕੋਲ ਪਹੁੰਚੇ ਤਾਂ ਅੱਗੇ ਤੋਂ ਆਏ ਤਿੰਨ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਦੇ ਉੱਪਰ ਹਮਲਾ ਕਰ ਦਿੱਤਾ ਅਤੇ ਭੱਠਾ ਮਾਲਕ ਨੂੰ ਜ਼ਖਮੀ ਕਰ ਦਿੱਤਾ। ਇਸ ਸਬੰਧੀ ਮੌਕੇ ’ਤੇ ਪਹੁੰਚੇ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਭੱਠਾ ਮਾਲਕ ਦੇ ਉੱਪਰ 3 ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
TAGGED:
car occupants attacked