ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਸਰੂਪਾਂ ਦਾ ਮਾਮਲਾ: ਮੋਰਚਾ 28ਵੇਂ ਦਿਨ ਜਾਰੀ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
🎬 Watch Now: Feature Video
ਅੰਮ੍ਰਿਤਸਰ: ਗੁਰਦੁਆਰਾ ਰਾਮਸਰ ਸਾਹਿਬ ਵਿੱਚੋਂ ਗਾਇਬ ਹੋਏ 328 ਸਰੂਪਾਂ ਦੇ ਮਾਮਲੇ ਵਿੱਚ ਇਨਸਾਫ਼ ਲੈਣ ਲਈ ਦਿਨ ਮੋਰਚਾ ਜਾਰੀ ਹੈ। ਗੁਰਦੁਆਰਾ ਅਕਾਲ ਬੁੰਗਾ ਸਾਹਿਬ ਦੇ ਪ੍ਰਮੁੱਖ ਸੇਵਾਦਾਰ ਬਾਬਾ ਫੌਜਾ ਸਿੰਘ ਵੱਲੋਂ "ਪੰਥਕ ਹੋਕਾ" ਦੇ ਤਹਿਤ ਸਿੱਖ ਸੰਗਤਾਂ ਦੇ ਸਹਿਯੋਗ ਨਾਲ 4 ਨਵੰਬਰ ਤੋਂ ਪੱਕੇ ਤੌਰ 'ਤੇ ਮੋਰਚਾ ਲਗਾਇਆ ਹੋਇਆ ਹੈ। ਇਹ ਮੋਰਚਾ 28ਵੇਂ ਦਿਨ ਦਾਖ਼ਲ ਹੋ ਗਿਆ ਹੈ। ਇਸ ਮੋਰਚੇ ਵਿੱਚ ਸੰਗਤਾਂ ਵੱਲੋਂ ਸਵੇਰੇ-ਸ਼ਾਮ ਹਾਜ਼ਰੀ ਭਰੀ ਜਾਂਦੀ ਹੈ। ਇਸ ਦੌਰਾਨ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ ਜਾਂਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਾਰ-ਵਾਰ ਇਹ ਕਹਿ ਚੁੱਕੇ ਹਨ ਕਿ ਉਨ੍ਹਾਂ ਵੱਲੋਂ ਗਾਇਬ ਹੋਈ ਸਰੂਪਾਂ ਦੇ ਮਾਮਲੇ ਵਿੱਚ ਦੋਸ਼ੀ ਮੁਲਾਜ਼ਮਾਂ ਨੂੰ ਸਜ਼ਾ ਦਿੱਤੀ ਗਈ ਹੈ। ਪੰਥਕ ਧਿਰਾਂ ਵਿੱਚ ਰੋਸ ਇਸ ਗੱਲ ਦਾ ਹੈ ਕਿ ਸਰੂਪਾਂ ਦੇ ਮਾਮਲੇ ਵਿੱਚ ਵੱਡੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ।