'4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸਮਾਗਮ' - ਗੁਰਦੁਆਰਾ ਸ੍ਰੀ ਮੰਜੀ ਸਾਹਿਬ
🎬 Watch Now: Feature Video
ਅੰਮ੍ਰਿਤਸਰ: ਪੰਜਾਬੀ ਸੂਬਾ ਮੋਰਚਾ (Punjabi Suba Morcha) ਵਲੋਂ 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ (Sri Darbar Sahib) ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ (Gurdwara Sri Manji Sahib), ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ ਸੀ। ਜਿਸ ਦੌਰਾਨ ਡੀ.ਆਈ.ਜੀ. ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਡੀ ਗਿਣਤੀ ਵਿੱਚ ਪੁਲਿਸ ਭੇਜੀ ਗਈ ਸੀ। ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ।