ਬਟਾਲਾ 'ਚ ਭਗਤ ਕਬੀਰ ਭਵਨ ਬਣਾਉਣ ਦੀ ਮੰਗ ਲੈ ਕੇ ਕੀਤਾ ਚੱਕਾ ਜਾਮ - ਰੋਸ ਪ੍ਰਦਰਸ਼ਨ
🎬 Watch Now: Feature Video
ਗੁਰਦਾਸਪੁਰ:ਬਟਾਲਾ ਵਿਚ ਪਿਛਲੇ ਕਈ ਦਿਨਾਂ ਤੋਂ ਕਬੀਰ ਸਮਾਜ (Kabir Samaj) ਦੇ ਲੋਕ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਅਤੇ ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਵਲੋਂ ਜਲੰਧਰ ਮੁਖ ਮਾਰਗ 'ਤੇ ਚੱਕਾ ਜਾਮ ਕਰ ਰੋਸ ਪ੍ਰਦਰਸ਼ਨ (Protest) ਕੀਤਾ ਗਿਆ। ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਕਈ ਸਾਲਾਂ ਤੋਂ ਉਹਨਾਂ ਦੇ ਸਮਾਜ ਲਈ ਭਗਤ ਕਬੀਰ ਭਵਨ ਬਣਾਉਣ ਲਈ ਨੀਂਹ ਪੱਥਰ ਵੀ ਰੱਖਿਆ ਗਿਆ ਸੀ ਅਤੇ ਥਾਂ ਵੀ ਅਲਾਟ ਕੀਤੀ ਗਈ ਹੈ ਪਰ ਸਮੇਂ ਸਮੇਂ ਦੀਆ ਸਰਕਾਰਾਂ ਵਲੋਂ ਭਗਤ ਕਬੀਰ ਭਵਨ (Bhagat Kabir Bhavan) ਦੀ ਸ਼ੁਰੂਆਤ ਨਹੀਂ ਕੀਤੀ ਗਈ।ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।