ਬਾਬੇ ਨਾਨਕ ਦੀਆਂ ਸਿੱਖਿਆਵਾਂ 'ਤੇ ਚੱਲ ਰਿਹਾ ਗੁਰਦੁਆਰਾ ਕਲਗੀਧਾਰ ਖੇੜੀ - ਸੈਕਟਰ 20 ਦੇ ਗੁਰਦੁਆਰਾ ਕਲਗੀਧਰ ਖੇੜੀ
🎬 Watch Now: Feature Video
ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ ਸਥਿਤ ਸੈਕਟਰ 20 ਦੇ ਗੁਰਦੁਆਰਾ ਕਲਗੀਧਰ ਖੇੜੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰੋ ਵੰਡ ਕੇ ਛਕੋ ਅਤੇ ਨਾਮ ਜਪੋ ਦਾ ਜਿੱਥੇ ਸੁਨੇਹਾ ਦਿੱਤਾ। ਇਸ ਮੌਕੇ ਗੁਰਦੁਆਰਾ ਕਲਗੀਧਰ ਖੇੜੀ ਦੇ ਪ੍ਰਧਾਨ ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਤੇ ਚਲਦਿਆਂ ਮਨੁੱਖਤਾ ਦੀ ਸੇਵਾ ਲਗਾਤਾਰ ਵੱਖ-ਵੱਖ ਤਰੀਕਿਆਂ ਨਾਲ ਕੀਤੀ ਜਾ ਰਹੀ ਹੈ। ਇਸ ਵਿੱਚ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਲੋਕਾਂ ਨੂੰ ਗੁਰਦੁਆਰਾ ਸਾਹਿਬ ਦੇ ਵਿੱਚ ਰਹਿਣ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਲਗਾਤਾਰ ਲੋਕਡਾਊਨ ਤੋਂ ਲੈ ਕੇ ਹੁਣ ਤੱਕ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ।