ਆਨਲਾਈਨ ਦਵਾਈਆਂ ਦੇ ਕਾਰੋਬਾਰ ਖ਼ਿਲਾਫ਼ ਕੈਮਿਸਟ ਐਸੋਸੀਏਸ਼ਨ ਨੇ ਕੀਤਾ ਪ੍ਰਦਰਸ਼ਨ - ਕੰਪਨੀਆਂ ਦੇ ਲਾਇਸੈਂਸ ਰੱਦ
🎬 Watch Now: Feature Video
ਬਠਿੰਡਾ: ਪਿਛਲੇ ਦਿਨੀਂ ਬਠਿੰਡਾ ਵਿਖੇ ਸਿਹਤ ਵਿਭਾਗ (Department of Health ) ਵੱਲੋਂ ਮਲੋਟ ਰੋਡ ਸਥਿਤ ਕ੍ਰਿਸ਼ਨਾ ਕਲੋਨੀ ਵਿਚੋਂ ਆਨਲਾਈਨ ਦਵਾਈਆਂ ਵੇਚਣ (Selling medicines online) ਦੇ ਨਾਮ ਹੇਠ ਨਸ਼ਿਆਂ ਦੇ ਕੀਤੇ ਜਾ ਰਹੇ ਕਾਰੋਬਾਰ ਦੇ ਚਲਦਿਆਂ ਦਰਜ ਹੋਏ ਮਾਮਲੇ ਤੋਂ ਬਾਅਦ ਕੈਮਿਸਟ ਐਸੋਸੀਏਸ਼ਨ (Chemists Association ) ਵੱਲੋਂ ਅੱਜ ਇਕੱਠੇ ਹੋ ਕੇ ਆਨਲਾਈਨ ਦਵਾਈਆਂ ਦੇ ਕਾਰੋਬਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਆਨਲਾਈਨ ਨਸ਼ਿਆਂ ਦਾ ਕਾਰੋਬਾਰ ਕਰ ਰਹੀਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਕੰਪਨੀਆਂ ਜਿੱਥੇ ਆਨਲਾਈਨ ਨਸ਼ਾ (Online addiction) ਵੇਚ ਰਹੀਆਂ ਉੱਥੇ ਹੀ ਉਨ੍ਹਾਂ ਦੇ ਕਾਰੋਬਾਰ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀਆਂ ਹਨ ਕਿਉਂਕਿ ਇਨ੍ਹਾਂ ਵੱਲੋਂ ਬਿਨਾਂ ਕਿਸੇ ਪਰਚੀ ਤੋਂ ਦਵਾਈਆਂ ਵੇਚੀਆਂ ਜਾ ਰਹੀਆਂ ਹਨ ਜਦੋਂ ਕਿ ਇਕ ਕੈਮਿਸਟ ਨੂੰ ਸਖ਼ਤ ਹਦਾਇਤ ਹੁੰਦੀ ਹੈ ਕਿ ਡਾਕਟਰ ਦੀ ਰਿਕਮੈਂਡ ਕੀਤੀ ਪਰਚੀ ਤੋਂ ਬਿਨਾਂ ਕਿਸੇ ਨੂੰ ਵੀ ਦਵਾਈ ਨਾ ਦਿੱਤੀ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆਨਲਾਈਨ ਦਵਾਈਆਂ ਦੀ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਜਾਣ ।
Last Updated : Oct 3, 2022, 7:38 PM IST