ਖਾਲਿਸਤਾਨ ਦਾ ਵਿਰੋਧ ਤੇ ਪੁਤਲਾ ਫੂਕਣ ਦੀ ਅਪੀਲ ਕਰਨ ਵਾਲਾ ਚੇਤਨ ਕੱਕੜ ਪੁਲਿਸ ਹਿਰਾਸਤ ’ਚ ! - Chetan Kakkar in police custody
🎬 Watch Now: Feature Video

ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਸ਼ਿਵ ਸੈਨਾ ਆਗੂ ਚੇਤਨ ਕੱਕੜ ਵੱਲੋਂ ਖਾਲਿਸਤਾਨੀ ਵਿਰੋਧੀ ਪੁਤਲੇ ਫੂਕਣ ਦੇ ਪ੍ਰੋਗਰਾਮ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਨੂੰ ਚੇਤਨ ਕੱਕੜ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਦੀ ਗੱਲ ਕਹੀ ਗਈ ਹੈ। ਉਧਰ ਦੂਜੇ ਪਾਸੇ ਸ਼ਿਵ ਸੈਨਾ ਆਗੂ ਚੇਤਨ ਕੱਕੜ ਨੇ ਦੱਸਿਆ ਕਿ ਉਹ ਪੰਜਾਬ ਵਿਚ ਖਾਲਿਸਤਾਨ ਨਹੀਂ ਬਣਨ ਦੇਵਾਂਗੇ ਜਿਸ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੇ ਭੰਡਾਰੀ ਪੁਲ ਉੱਪਰ ਉਨ੍ਹਾਂ ਪੁਤਲਾ ਫੂਕਣ ਦਾ ਪ੍ਰੋਗਰਾਮ ਰੱਖਿਆ ਸੀ ਜਿਸ ਨੂੰ ਲੈ ਕੇ ਉਸਨੂੰ ਪਾਕਿਸਤਾਨ ਤੋਂ ਧਮਕੀਆਂ ਮਿਲ ਰਹੀਆਂ ਹਨ ਪਰ ਫਿਰ ਵੀ ਉਨ੍ਹਾਂ ਆਪਣਾ ਪ੍ਰੋਗਰਾਮ ਰੱਦ ਨਹੀਂ ਕੀਤਾ ਹੈ। ਉੱਥੇ ਹੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਪੁਲਿਸ ਅਧਿਕਾਰੀ ਸਵਾਲ ਦੇ ਜਵਾਬ ਦੇਣ ਤੋਂ ਭੱਜਦੇ ਨਜ਼ਰ ਆਏ।