ਮੁੱਖ ਮੰਤਰੀ ਮਾਨ ਨੇ ਕੀਤਾ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਮੁਆਵਜ਼ਾ ਦੇਣ ਦਾ ਐਲਾਨ - announced compensation
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਲੋਟ ਬਲਾਕ ਅਤੇ ਲੰਬੀ ਹਲਕੇ ਦੇ ਪਿੰਡ ਮਿੱਡਾ ਰਾਣੀਵਾਲਾ ਪੰਨੀਵਾਲਾ ਵਿਖੇ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਪੁੱਜੇ। ਵਰਨਣਯੋਗ ਹੈ ਕਿ ਉਕਤ ਪਿੰਡਾਂ 'ਚ ਪੰਦਰਾਂ ਜੁਲਾਈ ਤੋਂ ਬਾਅਦ ਹਾਲੇ ਤੱਕ ਵੀ ਖੇਤਾਂ 'ਚ ਤਿੰਨ ਤੋਂ ਚਾਰ ਫੁੱਟ ਤੱਕ ਪਾਣੀ ਖੜ੍ਹਾ ਨਜ਼ਰ ਆ ਰਿਹਾ ਹੈ। ਝੋਨੇ ਅਤੇ ਨਰਮੇ ਦੀਆਂ ਫਸਲਾਂ ਸਮੇਤ ਪਸ਼ੂਆਂ ਦੇ ਪੱਠੇ ਤੱਕ ਵੀ ਨੁਕਸਾਨੇ ਗਏ ਹਨ। ਕਿਸਾਨ ਗਿਰਦਾਵਰੀ ਕਰ ਕੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਭਗਵੰਤ ਮਾਨ ਨੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਏ ਮਲੋਟ ਬਲਾਕ ਲੰਬੀ ਦੇ ਪਿੰਡ ਮਿੱਡਾ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤੀ ਮਾਰ ਝੱਲ ਰਹੇ ਕਿਸਾਨਾਂ ਨੂੰ ਬਿਲਕੁਲ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਹੋ ਕੇ ਨਹੀਂ ਸੁਣਿਆ।