CIA ਸਟਾਫ ਨੇ 30 ਗ੍ਰਾਮ ਹੈਰੋਇਨ ਦੇ ਨਾਲ 1 ਔਰਤ ਨੂੰ ਕੀਤਾ ਕਾਬੂ - 30 ਗ੍ਰਾਮ ਹੈਰੋਇਨ ਬਰਾਮਦ ਹੋਈ
🎬 Watch Now: Feature Video
ਅੰਮ੍ਰਿਤਸਰ : ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਮੁਹਿੰਮ ਚਲਾਈ ਗਈ। ਜਿਸ ਦੇ ਤਹਿਤ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਸੀਆਈਏ ਸਟਾਫ ਦੀ ਪੁਲਿਸ ਨੇ ਮੀਰਾਂ ਕੋਟ ਚੌਂਕ ਦੇ ਨੇੜੇ ਇੱਕ ਮੀਨੂੰ ਨਾਂ ਦੀ ਔਰਤ ਨੂੰ ਕਾਬੂ ਕੀਤਾ। ਜਿਸ ਕੋਲੋ 30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਇਸ ਨੂੰ ਮੀਰਾਂ ਕੋਟ ਚੌਂਕ 'ਚ ਕਾਬੂ ਕੀਤਾ ਹੈ। ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ਕਰ ਇਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ।