ਸਮਰਾਲਾ ਵਿਖੇ ਨਗਰ ਨਿਗਮ ਚੋਣਾਂ ਦਾ ਪ੍ਰਚਾਰ ਸ਼ੁਰੂ - ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ
🎬 Watch Now: Feature Video
ਲੁਧਿਆਣਾ: ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਐਮਸੀ ਚੋਣਾਂ ਦੇ ਲਈ ਕਾਂਗਰਸ ਪਾਰਟੀ ਨੇ 15 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਅਮਰੀਕ ਸਿੰਘ ਢਿੱਲੋਂ ਨੇ ਵਾਰਡ ਨੰਬਰ 10 ਦੇ ਉਮੀਦਵਾਰ ਕਰਨ ਸਿੰਘ ਢਿੱਲੋਂ ਦੇ ਦਫ਼ਤਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਮਰਾਲੇ 'ਚ ਕੁੱਝ ਲੋਕ ਸੂਝਵਾਨ ਹਨ ਤੇ ਉਨ੍ਹਾਂ ਨੂੰ ਪਤਾ ਹੈ ਕਿ ਸਮਰਾਲੇ ਦੀ ਨੁਹਾਰ ਬਦਲਣ ਦੇ ਲਈ ਕਾਂਗਰਸ ਦਾ ਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਹੁਣ ਤਾਂ ਸਮਰਾਲੇ ਦੇ ਚਾਰੇ ਪਾਸੇ ਵਿਕਾਸ ਕਰ ਰਹੇ ਹਾਂ ਤੇ ਜੋ ਵਿਕਾਸ ਰਹਿੰਦਾ ਹੈ, ਉਸ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।