ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼ਹਿਰ ਵਾਸੀਆਂ ਨੇ ਕੱਢਿਆ ਕੈਂਡਲ ਮਾਰਚ
🎬 Watch Now: Feature Video
ਬਠਿੰਡਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਹ ਤੁਰੰਤ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ। ਬੇਸ਼ੱਕ ਕੇਂਦਰ ਸਰਕਾਰ ਦੇ ਨਾਲ ਕਿਸਾਨ ਯੂਨੀਅਨ ਦੀ ਕਈ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਸਾਰੀ ਬੈਠਕਾਂ ਬੇ ਨਤੀਜਾ ਰਹੀਆਂ ਹਨ। ਮੋਦੀ ਸਰਕਾਰ ਦੇ ਅੜੀਅਲ ਰਵੱਈਏ ਤੋਂ ਪੂਰਾ ਦੇਸ਼ ਦਾ ਕਿਸਾਨ ਨਾਰਾਜ਼ ਹਨ। ਬਠਿੰਡਾ ਦੇ ਵਿੱਚ ਸਿਵਲ ਲਾਈਨ ਏਰੀਆ ਦੇ ਵਾਸੀਆਂ ਨੇ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੋਂ ਇੱਕ ਰੋਸ ਰੈਲੀ ਮੋਦੀ ਸਰਕਾਰ ਦੇ ਖ਼ਿਲਾਫ਼ ਕੱਢੀ। ਸ਼ਹਿਰ ਵਾਸੀਆਂ ਨੇ ਹੱਥ ਵਿੱਚ ਕੈਂਡਲ ਫੜ ਕੇ ਕੇਂਦਰ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇ ਲਗਾਏ। ਇਸ ਰੋਸ ਰੈਲੀ ਵਿੱਚ ਛੋਟੇ ਬੱਚੇ ਵੀ ਸ਼ਾਮਲ ਸਨ।