ਨੰਬਰਦਾਰ ਐਸੋਸੀਏਸ਼ਨ ਗਾਲਿਬ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਘੇਰੀ ਮੁੱਖ ਮੰਤਰੀ ਦੀ ਕੋਠੀ

🎬 Watch Now: Feature Video

thumbnail

By

Published : Oct 12, 2022, 12:38 PM IST

ਸੰਗਰੂਰ ਵਿਚ ਆਪਣੀਆਂ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਪੰਜਾਬ ਨੰਬਰਦਾਰ ਐਸੋਸੀਏਸ਼ਨ ਵਲੋਂ ਧਰਨਾ ਪ੍ਰਦਰਸ਼ਨ ਕਰਦਿਆਂ ਸੜਕ ਜਾਮ ਕੀਤੀ ਗਈ। ਨੰਬਰਦਾਰ ਐਸੋਸੀਏਸ਼ਨ ਨੇ ਕਿਹਾ ਕਿ ਆਪ ਵਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਨੇ ਕੁਝ ਵਾਅਦੇ ਕੀਤੇ ਸੀ। ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਵਲੋਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਈ ਵਾਰ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਵੀ ਹੋਈ ਪਰ ਕੋਈ ਸਿੱਟਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਹੋਰ ਤਿੱਖਾ ਸੰਘਰਸ਼ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.