ਕੈਪਟਨ-ਸਿੱਧੂ ਵਿਵਾਦ: ਦਿੱਲੀ ਦਰਬਾਰ ਪਹੁੰਚੇ ਕੈਪਟਨ ਦੇ ਵਜ਼ੀਰ - New Delhi
🎬 Watch Now: Feature Video
ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਵਿਵਾਦ ਸੁਲਝਣ ਦੀ ਬਜਾਏ ਹੋਰ ਗਰਮਾਉਂਦਾ ਜਾ ਰਿਹਾ ਹੈ। ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਸ਼ੁਰੂ ਹੋਈ ਕੋਲਡ ਵਾਰ ਲਗਾਤਾਰ ਵਧਦੀ ਜਾ ਰਹੀ ਹੈ। ਕਾਂਗਰਸ ਹਾਈਕਮਾਨ ਵੱਲੋਂ ਵਿਵਾਦ ਨੂੰ ਸੁਲਝਾਉਣ ਦੀ ਜ਼ਿੰਮੇਵਾਰੀ ਸੀਨੀਅਰ ਆਗੂ ਅਹਿਮਦ ਪਟੇਲ ਨੂੰ ਸੌਂਪੀ ਗਈ ਸੀ। ਇਸ ਤੋਂ ਬਾਅਦ ਕੈਪਟਨ ਦੇ 3 ਮੰਤਰੀ ਚਰਨਜੀਤ ਸਿੰਘ ਚੰਨੀ, ਭਾਰਤ ਭੂਸ਼ਣ ਆਸ਼ੂ ਤੇ ਬ੍ਰਹਮ ਮਹਿੰਦਰਾ ਨੇ ਸਿੱਧੂ ਦੇ ਸ਼ਹਿਰੀ ਵਿਕਾਸ ਮੰਤਰੀ ਰਹਿੰਦਿਆਂ ਵਿਭਾਗ ਦੀ ਰਿਪੋਰਟ ਅਹਿਮਦ ਪਟੇਲ ਨੂੰ ਸੌਂਪੀ ਤੇ ਸਿੱਧੂ ਦੇ ਬਿਜਲੀ ਮਹਿਕਮਾ ਨਾ ਸਾਂਭਣ ਦੇ ਚਲਦਿਆਂ ਆ ਰਹੀਆਂ ਮੁਸ਼ਕਲਾਂ ਤੋਂ ਵੀ ਜਾਣੂ ਕਰਵਾਇਆ।