ਸਰਕਾਰ ਦੇ ਹੁਕਮਾਂ ਤੋਂ ਬਾਅਦ ਵੀ ਨਹੀਂ ਖੁੱਲ੍ਹੇ ਕਾਲਜ... - 16 ਨਵੰਬਰ ਤੋਂ ਕਾਲਜ ਖੋਲ੍ਹਣ ਦੇ ਹੁਕਮ
🎬 Watch Now: Feature Video
ਹੁਸ਼ਿਆਰਪੁਰ: ਸੂਬਾ ਸਰਕਾਰ ਨੇ 16 ਨਵੰਬਰ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਪਰ ਹੁਕਮ ਜਾਰੀ ਕਰਨ ਤੋਂ ਬਾਅਦ ਵੀ ਹੁਸ਼ਿਆਰਪੁਰ ਦਾ ਸਰਕਾਰੀ ਕਾਲਜ ਬੰਦ ਹੀ ਨਜ਼ਰ ਆਇਆ ਹੈ। ਇਸ ਸੰਬੰਧੀ ਕਾਲਜ ਦੀ ਵਾਈਸ ਪ੍ਰਿੰਸੀਪਲ ਯੋਗੇਸ਼ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਲਜ ਅਧਿਆਪਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਅਧਿਆਪਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ 2 ਦਿਨਾਂ ਤੱਕ ਕਾਲਜ ਨੂੰ ਚਾਲੂ ਕਰ ਦਿੱਤਾ ਜਾਵੇਗਾ ਅਤੇ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜੋ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਕਾਲਜ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਪਾਲਣਾ ਕੀਤੀ ਜਾ ਰਹੀ ਹੈ।