ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਧਰਨੇ ਉੱਤੇ ਬੈਠੇ ਕੰਪਨੀ ਮੁਲਾਜ਼ਮਾਂ ਸੁਣਾਏ ਦੁੱਖੜੇ - zira shraab factory dharna
🎬 Watch Now: Feature Video
ਫਿਰੋਜ਼ਪੁਰ ਦੇ ਜ਼ੀਰਾ 'ਚ ਸ਼ਰਾਬ ਫੈਕਟਰੀ ਦੇ ਬਾਹਰ ਪਿਛਲੇ ਕੁਝ ਦਿਨਾਂ ਤੋਂ ਕਿਸਾਨਾਂ ਵਲੋਂ ਧਰਨਾ ਲਗਾ ਕੇ ਫੈਕਟਰੀ ਨੂੰ ਪੱਕੇ ਤੌਰ 'ਤੇ ਬੰਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸਮਝਾਉਣ ਦੀ ਗੱਲ ਵੀ ਆਖੀ ਜਾ ਰਹੀ ਹੈ। ਇਸ ਵਿਚਾਲੇ ਹੁਣ ਸ਼ਰਾਬ ਫੈਕਟਰੀ ਦੇ ਮੁਲਾਜ਼ਮਾਂ ਵਲੋਂ ਵੀ ਕੰਪਨੀ ਚਾਲੂ ਕਰਵਾਉਣ ਲਈ ਪਿੰਡ ਰਟੋਲ ਰੋਹੀ ਦੇ ਬਾਹਰ ਹਾਈਵੇ 'ਤੇ ਧਰਨਾ ਲਗਾ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਕੰਪਨੀ ਨਾਲ ਕਿਸੇ ਨੂੰ ਵੀ ਨੁਕਸਾਨ ਨਹੀਂ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਕੰਪਨੀ ਬੰਦ ਹੋਣ ਨਾਲ ਉਨ੍ਹਾਂ ਦੇ ਘਰ ਖਰਚ ਮੁਸ਼ਕਿਲ ਨਾਲ ਚੱਲ ਰਹੇ ਹਨ ਅਤੇ ਬੱਚਿਆਂ ਦੀਆਂ ਫੀਸਾਂ ਤੱਕ ਭਰਨ ਦੇ ਲਾਲੇ ਪਏ ਹੋਏ ਹਨ। ਜਿਸ ਕਰਕੇ ਉਨ੍ਹਾਂ ਮੰਗ ਕੀਤੀ ਕਿ ਕੰਪਨੀ ਦਾ ਪਲਾਂਟ ਚਾਲੂ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਕਾਰਵਾਈ ਕਰਨੀ ਚਾਹੀਦੀ ਹੈ।