ਭਗਵੰਤ ਮਾਨ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ - Computer teachers protest against Bhagwant Mann government
🎬 Watch Now: Feature Video
ਫਰੀਦਕੋਟ: ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਕਖਾਨਾ ਚੌਕ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ 2011 ਵਿੱਚ ਉਨ੍ਹਾਂ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੈਗੂਲਰ ਕਰ ਦਿੱਤਾ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਬਣਦੇ ਭੱਤੇ ਨਹੀਂ ਦਿੱਤੇ ਜਾ ਰਹੇ ਜਿਸ ਕਰਕੇ ਕੰਪਿਊਟਰ ਅਧਿਆਪਕਾਂ ਵਿੱਚ ਰੋਸ ਦੀ ਲਹਿਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਾਲ 2011 ਵਿੱਚ ਪਿਕਟਸ ਸੁਸਾਇਟੀ ਅਧੀਨ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀ ਪੱਤਰਾਂ ਅਨੁਸਾਰ ਪੰਜਾਬ ਸਰਕਾਰ ਦੇ ਕਰਮਚਾਰੀਆਂ ਵਾਂਗ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਭੱਤੇ ਮਿਲਣੇ ਸੀ ਪਰ ਅਜੇ ਤੱਕ ਕੰਪਿਊਟਰ ਅਧਿਆਪਕਾਂ ਨੂੰ ਕੋਈ ਵੀ ਭਤਾ ਜਾਰੀ ਨਹੀਂ ਕੀਤਾ ਗਿਆ ਅਤੇ ਬਜਟ ਵਿੱਚ ਵੀ ਕੰਪਿਊਟਰ ਅਧਿਆਪਕਾਂ ਬਾਰੇ ਕੋਈ ਗੱਲ ਨਹੀਂ ਕੀਤੀ ਗਈ ਜਿਸ ਦੇ ਰੋਸ ਵਜੋਂ ਕੰਪਿਊਟਰ ਅਧਿਆਪਕਾਂ ਨੇ ਡਾਕਖਾਨਾ ਚੌਕ ਵਿਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।