ਨਸ਼ੇ ਤਸਕਰਾਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਵਿੱਚ ਤਲਾਸ਼ੀ ਅਭਿਆਨ - ਇਲਾਕਿਆਂ ਵਿੱਚ ਤਲਾਸ਼ੀ ਅਭਿਆਨ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੁਲਿਸ ਦੀ ਟੀਮ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ। ਜਿਸ ਤਹਿਤ ਪੁਲਿਸ ਫੋਰਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਡੂੰਘਾਈ ਨਾਲ ਤਲਾਸ਼ੀ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਏਡੀਜੀਪੀ ਕ੍ਰਾਈਮ ਅਰਪਿਤ ਸ਼ੁਕਲਾ ਨੇ ਦੱਸੀਆ ਕਿ ਪੰਜਾਬ ਪੁਲੀਸ ਵੱਲੋਂ ਡੀਜੀਪੀ ਪੰਜਾਬ ਦੇ ਆਦੇਸ਼ਾਂ ਤਹਿਤ ਨਸ਼ੇ ਦੇ ਖ਼ਿਲਾਫ਼ ਇੱਕ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਚੰਡੀਗਡ਼੍ਹ ਦੇ ਸਾਰੇ ਅਫ਼ਸਰ ਨਸ਼ੇ ਦੇ ਹੋਟ ਸਪੋਰਟ ਜ਼ਿਲ੍ਹਿਆਂ ਚ ਤਲਾਸ਼ੀ ਅਭਿਆਨ ਚਲਾ ਰਹੇ ਹਨ ਤੇ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਦਾ ਕਾਲ਼ਾ ਕਾਰੋਬਾਰ ਬੰਦ ਕਰਨ ਲਈ ਜਿਥੇ ਪੁਲਿਸ ਵੱਲੋਂ ਨਸ਼ੇ ਦੀ ਵਰਤੋਂ ਕਰਨ ਵਾਲਿਆਂ ਨੂੰ ਨਸ਼ਾ ਦਾ ਸੇਵਨ ਨਾ ਕਰਨ ਲਈ ਸਮੇਂ ਸਿਰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਜੋ ਨਸ਼ੇ ਦੇ ਵੱਡੇ ਸਮੱਗਲਰ ਹਨ ਉਨ੍ਹਾਂ ਦੀ ਚੈਨ ਨੂੰ ਤੋੜਨ ਦੀ ਪੂਰੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।