ਫਿਲੌਰ 'ਚ ਕਾਂਗਰਸ ਨੇ ਵੰਡੇ ਸਮਾਰਟ ਰਾਸ਼ਨ ਕਾਰਡ - ਜਲੰਧਰ
🎬 Watch Now: Feature Video
ਜਲੰਧਰ: ਫਿਲੌਰ ਵਿੱਚ ਕਾਂਗਰਸੀ ਆਗੂ ਚੌਧਰੀ ਵਿਕਰਮਜੀਤ ਦੀ ਅਗਵਾਈ ਹੇਠ ਵਾਰਡ ਨੰਬਰ ਇੱਕ, ਦੋ ਅਤੇ 14 ਵਿੱਚ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਦੇ ਲਈ ਸਮਾਰਟ ਕਾਰਡ ਵੰਡੇ ਗਏ ਤਾਂ ਜੋ ਕਿ ਉਹ ਆਪਣੇ ਨਜ਼ਦੀਕੀ ਡਿਪੂ ਤੋਂ ਰਾਸ਼ਨ ਲੈ ਸਕਣ। ਇਸ ਸਬੰਧ ਵਿੱਚ ਬੋਲਦੇ ਹੋਏ ਚੌਧਰੀ ਵਿਕਰਮਜੀਤ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਕੀਤੇ ਹੋਏ ਵਾਅਦੇ 'ਤੇ ਪੂਰੀ ਤਰ੍ਹਾਂ ਖਰਾ ਉਤਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਗ਼ਰੀਬ ਪਰਿਵਾਰਾਂ ਨੂੰ ਸਸਤਾ ਅਨਾਜ ਦੇਣ ਲਈ ਉਨ੍ਹਾਂ ਨੂੰ ਸਮਾਰਟ ਰਾਸ਼ਨ ਕਾਰਡ ਦਿੱਤੇ ਜਾ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਹੋਰ ਕਾਂਗਰਸ ਨੇ ਕੀਤੇ ਹੋਏ ਵਾਅਦੇ ਰਹਿ ਗਏ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕਰ ਦਿੱਤਾ ਜਾਵੇਗਾ।