ਵੜਿੰਗ ਅਤੇ ਖਹਿਰਾ ਖਿਲਾਫ ਹੋਏ ਪਰਚੇ ਤੋਂ ਭੜਕੇ ਕਾਂਗਰਸੀਆਂ ਨੇ ਕੀਤਾ ਪ੍ਰਦਰਸ਼ਨ - Garhshankar protest news
🎬 Watch Now: Feature Video
ਗੜ੍ਹਸ਼ੰਕਰ ਦੇ ਸ੍ਰੀ ਆਨੰਦਪੁਰ ਸਾਹਿਬ ਚੌਕ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ਉੱਤੇ ਦਰਜ ਕੀਤੇ ਪਰਚੇ ਦੇ ਖਿਲਾਫ ਕਾਂਗਰਸੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਕਾਂਗਰਸੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਕਾਂਗਰਸੀ ਆਗੂਆਂ ਨੂੰ ਬਦਨਾਮ ਕਰਨ ਲਈ ਜਾਨਬੂਝ ਕੇ ਝੂਠੇ ਪਰਚੇ ਦਰਜ ਕਰਵਾ ਰਹੇ ਹਨ। ਪੰਜਾਬ ਸਰਕਾਰ 6 ਮਹੀਨਿਆਂ ਵਿੱਚ ਪੰਜਾਬ ਦੀ ਜਨਤਾ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਅਤੇ ਹੁਣ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਕਾਂਗਰਸੀ ਆਗੂਆਂ ਉੱਤੇ ਝੂਠੇ ਪਰਚੇ ਦਰਜ ਕਰਵਾ ਰਹੇ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਦੇ ਨਾਲ ਖੜੇ ਹਨ ਅਤੇ ਲੋੜ ਪੈਣ ਉੱਤੇ ਉਹ ਜੇਲ੍ਹਾਂ ਭਰਨ ਨੂੰ ਵੀ ਤਿਆਰ ਹਨ।