ਕਾਂਗਰਸ ਪਾਰਟੀ ਹਮੇਸ਼ਾ ਕਿਸਾਨ ਹਿਤੈਸ਼ੀ ਰਹੀ ਹੈ: ਕੇਵਲ ਸਿੰਘ ਢਿੱਲੋਂ - ਕਾਂਗਰਸ ਸਰਕਾਰ
🎬 Watch Now: Feature Video
ਬਰਨਾਲਾ: ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਪਹਿਲੇ ਹੀ ਦਿਨ ਤੋਂ ਕਾਂਗਰਸ ਕਿਸਾਨਾਂ ਦੇ ਨਾਲ ਰਹੀ ਹੈ। ਕੇਂਦਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਖੇਤੀ ਵਿਰੋਧੀ ਕਾਨੂੰਨ ਲਿਆ ਕੇ ਕਿਸਾਨ ਵਿਰੋਧੀ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਬੜੀ ਦੁੱਖ ਦੀ ਗੱਲ ਹੈ ਕਿ ਸਾਡੇ ਕਿਸਾਨ ਭਰਾ, ਬਜ਼ੁਰਗ ਅਤੇ ਮਾਤਾਵਾਂ ਕੜਕਦੀ ਠੰਢ ਵਿੱਚ ਦਿੱਲੀ ਦੀਆਂ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਿਧਾਨ ਸਭਾ ਵਿੱਚ ਵਿਸ਼ੇਸ਼ ਸੈਸ਼ਨ ਦੌਰਾਨ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਇਸ ਲਈ ਵੀ ਬਹੁਤ ਦੁੱਖ ਹੈ ਕਿ ਇਸ ਸੰਘਰਸ਼ ਦੌਰਾਨ ਕਈ ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ। ਇਨ੍ਹਾਂ ਲਈ ਕਾਂਗਰਸ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਅਤੇ 1 ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ।