ਕਾਂਗਰਸ ਦਾ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - Congress protest against the Moda government
🎬 Watch Now: Feature Video
ਮਾਨਸਾ: ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕਾਂਗਰਸ (Congress) ਵੱਲੋਂ ਪੰਜਾਬ ਭਰ ਦੇ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ (District headquarters) ‘ਤੇ ਭਾਜਪਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ (Demonstration against the BJP government) ਕੀਤੇ ਜਾ ਰਹੇ ਹਨ। ਇਸੇ ਤਹਿਤ ਮਾਨਸਾ ਦੇ ਵਿੱਚ ਵੀ ਜ਼ਿਲ੍ਹਾ ਕਾਂਗਰਸ ਵੱਲੋਂ ਜ਼ਿਲ੍ਹਾ ਕਚਹਿਰੀ ਦੇ ਮੇਨ ਗੇਟ (Main Gate of District Court) ‘ਤੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਦੇ ਵਿੱਚ ਕੀਤਾ ਜਾ ਰਿਹਾ ਹੈ। ਇਸ ਮੌਕੇ ਕਾਂਗਰਸੀਆਂ ਨੇ ਕੇਂਦਰ ਸਰਕਾਰ (Central Govt) ‘ਤੇ ਲੋਕ ਮਾਰੂ ਨੀਤੀਆ ਲਾਗੂ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਦੇ ਲਈ ਭਾਜਪਾ ਸਰਕਾਰ ਦੇਸ਼ ਵਿੱਚ ਮਹਿੰਗਾਈ ਕਰ ਰਹੀ ਹੈ।