ਪੈਟਰੋਲ-ਡੀਜ਼ਲ ਦੀਆਂ ਵੱਧ ਕੀਮਤਾਂ ਦੇ ਮੁੱਦੇ 'ਤੇ ਰੂਪਨਗਰ ਦੇ ਕਾਂਗਰਸੀ ਵਰਕਰਾਂ ਨੇ ਕੀਤਾ ਪ੍ਰਦਰਸ਼ਨ
🎬 Watch Now: Feature Video
ਰੂਪਨਗਰ: ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾਉਣ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਆਗੂ ਤੇ ਵਰਕਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਲਗਾਤਾਰ ਰੋਸ ਪ੍ਰਦਰਸ਼ਨ ਤੇ ਧਰਨੇ ਦਿੱਤੇ ਜਾ ਰਹੇ ਹਨ। ਇਸੇ ਕੜੀ 'ਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਤੇਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕਰਦੇ ਹੋਏ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਐਸਡੀਐਮ ਨੂੰ ਮੰਗ ਪੱਤਰ ਵੀ ਸੌਂਪਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੇ ਰੇਟ ਲਗਾਤਾਰ ਵੱਧਣ ਨਾਲ ਆਮ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।