ਕਾਂਗਰਸੀ ਉਮੀਦਵਾਰਾਂ ਦੇ ਹੱਕ ’ਚ ਸੁਰਜੀਤ ਸਿੰਘ ਧੀਮਾਨ ਦਾ ਤੂਫ਼ਾਨੀ ਦੌਰਾ - ਤੂਫ਼ਾਨੀ ਦੌਰਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10566623-614-10566623-1612938603778.jpg)
ਸੰਗਰੂਰ: ਅਮਰਗੜ੍ਹ ਨਗਰ ਪੰਚਾਇਤ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰਦੇ ਹੋਏ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸ਼ਹਿਰ ਦਾ ਤੁਫਾਨੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਾਰਡਾਂ ’ਚ ਜਾ ਕੇ ਵੋਟਰਾਂ ਨਾਲ ਮੀਟਿੰਗਾਂ ਕੀਤੀਆਂ ਤੇ ਉਨ੍ਹਾਂ ਨਾਲ ਭਵਿੱਖ ’ਚ ਕਰਵਾਉਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਉਮੀਦਵਾਰ ਨੂੰ ਆਪਣਾ ਕੀਮਤੀ ਵੋਟ ਪਾ ਕੇ ਉਸ ਨੂੰ ਜਿਤਾਉਣ। ਇਸ ਮੌਕੇ ਅਮਰਗੜ੍ਹ ਦੇ ਸਮਾਜ ਸੇਵੀ ਸਵਰਨਜੀਤ ਸਿੰਘ ਪਨੇਸਰ ਅਤੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ ਵੱਲੋਂ ਵੀ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਜਿਤਾਉਣ ਲਈ ਅਪੀਲ ਕੀਤੀ ਗਈ।