ਮਾਨ ਸਰਕਾਰ ਦੇ ਰਾਜ ਵਿੱਚ ਤਨਖਾਹ ਨੂੰ ਤਰਸਦੇ ਕੱਚੇ ਮੁਲਾਜ਼ਮ ਨੇ ਕੀਤੀ ਗੇਟ ਰੈਲੀ, ਦਿੱਤੀ ਚਿਤਾਵਨੀ - ਨਖਾਹ ਨੂੰ ਤਰਸਦੇ ਕੱਚੇ ਮੁਲਾਜ਼ਮ ਨੇ ਕੀਤੀ ਗੇਟ ਰੈਲੀ

🎬 Watch Now: Feature Video

thumbnail

By

Published : Sep 9, 2022, 5:46 PM IST

ਫਰੀਦਕੋਟ ਵਿੱਚ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਲਗਾਤਾਰ ਆਪਣੀਆਂ ਪਿਛਲੀਆਂ ਸਰਕਾਰਾਂ ਤੋਂ ਲੈ ਕੇ ਹੁਣ ਤੱਕ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਉਨ੍ਹਾਂ ਵੱਲੋਂ ਪੰਜਾਬ ਦੇ 27 ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵਾਅਦੇ ਕਰਕੇ ਪੱਕਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਸਮੇਂ ਸਿਰ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ 13 ਸਤੰਬਰ ਨੂੰ ਪਨਬਸ ਦੇ ਮੁੱਖ ਦਫਤਰ ਚੰਡੀਗੜ ਧਰਨਾ ਦਿੱਤਾ ਜਾਵੇਗਾ। 20 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਦੀ ਕੋਠੀ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜੇਕਰ ਫੇਰ ਵੀ ਸੁਣਵਾਈ ਨਾ ਹੋਈ ਤਾਂ 27,28,29 ਸਤੰਬਰ ਨੂੰ ਸੂਬਾ ਪੱਧਰੀ ਹੜਤਾਲ ਕਰਕੇ ਟਰਾਂਸਪੋਰਟ ਦਾ ਚੱਕਾ ਜਾਮ ਕੀਤਾ ਜਾਵੇਗਾ। ਮੁੱਖ ਮੰਤਰੀ ਪੰਜਾਬ ਦਾ ਵੀ ਘਿਰਾਓ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.