ਠੇਕਾ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ
🎬 Watch Now: Feature Video
ਬਠਿੰਡਾ: ਪਿਛਲੇ ਦਿਨੀਂ ਭਗਵੰਤ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪਹਿਲੇ ਬਜਟ ਦੌਰਾਨ ਠੇਕਾ ਮੁਲਾਜ਼ਮਾਂ ਪ੍ਰਤੀ ਕੋਈ ਫੈਸਲਾ ਨਾ ਲਏ ਜਾਣ ਕਾਰਨ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਠੇਕਾ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ। ਇਸ ਨੂੰ ਲੈਕੇ ਡੀਸੀ ਦਫਤਰ ਦੇ ਸਾਹਮਣੇ ਬਜਟ ਦੀਆਂ ਕਾਪੀਆਂ ਫੂਕ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਵਾਅਦਾ ਕੀਤਾ ਗਿਆ ਸੀ ਕੇ ਸੱਤਾ ਵਿੱਚ ਆਉਂਦਿਆਂ ਹੀ ਪਹਿਲ ਦੇ ਆਧਾਰ 'ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ, ਪਰ ਪਿਛਲੇ ਦਿਨੀਂ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪਹਿਲੇ ਬਜਟ ਵਿੱਚ ਠੇਕਾ ਮੁਲਾਜ਼ਮਾਂ ਪ੍ਰਤੀ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸਿਰਫ਼ ਅੱਠ ਹਜ਼ਾਰ ਰੁਪਏ 'ਤੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਦੋਂਕਿ ਉਸੇ ਵਿਭਾਗ 'ਚ ਸਰਕਾਰੀ ਮੁਲਾਜ਼ਮ ਪੰਜਾਹ ਹਜ਼ਾਰ ਤੋਂ ਉਪਰ ਦੀ ਤਨਖ਼ਾਹ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੋਈ ਫ਼ੈਸਲਾ ਜਲਦ ਨਾ ਲਿਆ ਤਾਂ ਆਉਂਦੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕਰਨਗੇ।