ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜਮਾਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ - ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ
🎬 Watch Now: Feature Video
ਅੰਮ੍ਰਿਤਸਰ: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਬੀੇਤ ਦਿਨ ਵੀ ਪੰਜਾਬ ਸਰਕਾਰ ਪ੍ਰਤੀ ਰੌਸ਼ ਪ੍ਰਦਰਸ਼ਨ ਕਰ ਰਹੇ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਸ ਯੂਨੀਅਨ ਦੇ ਮੁਲਾਜਮਾਂ ਵਲੌ ਅਜ ਪੰਜਾਬ ਸਰਕਾਰ ਖਿਲਾਫ ਦੋ ਘੰਟੇ ਲਈ ਬੱਸ ਸਟੈਂਡ ਬੰਦ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਉਨ੍ਹਾਂ ਦਾ ਸੋਸ਼ਣ ਕਰ ਰਹੀ ਹੈ। ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲੀਆਂ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚੱਲਦੇ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੈ। ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਅਣਮਿੱਥ ਸਮੇਂ ਲਈ ਪ੍ਰਦਰਸ਼ਨ ਕਰ ਰਹੇ ਹਨ।