ਕੋਟਕਪੂਰਾ ਗੋਲੀਕਾਂਡ: ਅਦਾਲਤ ਵੱਲੋਂ ਮਾਮਲੇ 'ਚ ਨਾਮਜ਼ਦ ਮੁਲਜ਼ਮਾਂ ਨੂੰ ਵੱਡਾ ਝਟਕਾ - kotkapura goli kand latest news
🎬 Watch Now: Feature Video
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਨਾਲ ਸੰਬੰਧਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜਦ 5 ਪੁਲਿਸ ਅਧਿਕਾਰੀਆਂ ਸਮੇਤ ਇਕ ਸਾਬਕਾ ਵਿਧਾਇਕ ਨੂੰ ਫ਼ਰੀਦਕੋਟ ਦੀ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਦੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਮਾਨਯੋਗ ਅਦਾਲਤ ਨੇ ਇਸ ਮਾਮਲੇ ਵਿਚ ਬਚਾਅ ਪੱਖ ਦੇ ਵਕੀਲਾਂ ਵਲੋਂ ਲਗਾਈਆਂ ਗਈਆਂ ਵੱਖ-ਵੱਖ ਰਵੀਜਨ ਪਟੀਸ਼ਨਾਂ ਨੂੰ ਖਾਰਜ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਤੈਅ ਕੀਤੀ ਹੈ ਅਤੇ ਇਸੇ ਦਿਨ ਹੀ ਸਾਰੇ ਨਾਮਜਦਾਂ ਖਿਲਾਫ਼ ਦੋਸ਼ ਆਇਦ ਕਰਨ ਨੂੰ ਲੈ ਕੇ ਬਹਿਸ ਹੋਵੇਗੀ। ਜਿਕਰਯੋਗ ਹੈ ਕਿ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਆਈ ਪਰਮਰਾਜ ਸਿੰਘ ਉਮਰਾਨੰਗਲ,ਸਾਬਕਾ ਐਸਐਸਪੀ ਚਰਨਜੀਤ ਸ਼ਰਮਾਂ, ਐਸਪੀ ਬਲਜੀਤ ਸਿੰਘ ਸਿੱਧੂ,ਐਸਪੀ ਪਰਮਜੀਤ ਸਿੰਘ ਪੰਨੂੰ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅੱਜ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ੀ ਸੀ ਅਤੇ ਅੱਜ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਮਨਤਾਰ ਸਿੰਘ ਬਰਾੜ ਨਿੱਜੀ ਤੌਰ 'ਤੇ ਮਾਨਯੋਗ ਅਦਾਲਤ ਵਿਚ ਪੇਸ਼ ਨਹੀਂ ਹੋਏ।