ਤਰਨ ਤਾਰਨ: ਹਾੜ੍ਹੀ ਦੀਆਂ ਫ਼ਸਲਾਂ ਅਤੇ ਖੇਤੀ ਸਹਾਇਕ ਧੰਦਿਆਂ ਦੀ ਜਾਣਕਾਰੀ ਲਈ ਲੱਗਾ ਸਿਖਲਾਈ ਕੈਂਪ
🎬 Watch Now: Feature Video
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਤਰਨਤਾਰਨ ਨੇ ਆਤਮਾ ਸਕੀਮ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫ਼ਸਲਾਂ ਅਤੇ ਖੇਤੀ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਦੇਣ ਹਿੱਤ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਰ. ਕੇ. ਰਿਜੋਰਟ, ਪਿੱਦੀ, ਤਰਨ ਤਾਰਨ ਵਿਖੇ ਲਗਾਇਆ ਗਿਆ। ਖੇਤੀਬਾੜੀ ਵਿਭਾਗ ਵਲੋਂ ਇਸ ਸਾਲ ਦਾ ਕੈਂਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ, ਇਸ ਸਾਲ ਨੂੰ ਵਾਤਾਵਰਣ ਸੰਭਾਲ ਵਰ੍ਹੇ ਵਜੋਂ ਮਨਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਖੇਤੀਬਾੜੀ ਮਾਹਿਰਾਂ ਨੇ ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਦੇ ਮਿਲਵੇ ਉੱਦਮ ਦੀ ਸ਼ਲਾਘਾ ਕਰਦਿਆਂ, ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਖੇਤੀ ਵਿਗਿਆਨੀਆਂ ਵਲੋਂ ਸੁਝਾਈਆਂ ਕੁਦਰਤਪੱਖੀ ਤਕਨੀਕਾਂ ਨੂੰ ਅਪਣਾ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਜਾਵੇ।