ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਬਾਹਰ ਲੱਗੀ ਫੈਨਸ ਦੀ ਭੀੜ, ਵੇਖੋ ਵੀਡੀਓ - Sidhu Moose Wala Murder
🎬 Watch Now: Feature Video
ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਬਾਹਰ ਫੈਨਸ ਦੀ ਭੀੜ ਲੱਗ ਗਈ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੂਰਾ ਪਿੰਡ ਇੱਕਠਾ ਹੋ ਰਿਹਾ ਹੈ। ਇਸ ਦੇ ਨਾਲ ਹੀ, ਸਿੱਧੂ ਮੂਸੇਵਾਲਾ ਦੇ ਘਰ ਬਾਹਰ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਆਮ ਲੋਕਾਂ ਦੇ ਨਾਲ-ਨਾਲ, ਰਾਜਨੀਤਕ ਲੋਕ ਵੀ ਪਰਿਵਾਰ ਦੀ ਇਸ ਮਾੜੀ ਘੜੀ ਵਿੱਚ ਨਾਲ ਖੜ੍ਹੇ ਹਨ। ਮੂਸੇਵਾਲਾ ਦੇ ਪਿਤਾ ਨੇ ਸੀਐੱਮ ਮਾਨ ਨੂੰ ਲਿਖੀ ਚਿੱਠੀ ਲਿੱਖਦਿਆਂ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮਾਮਲੇ ਦੀ ਜਾਂਚ NIA ਜਾਂ CBI ਤੋਂ ਕਰਵਾਉਣ ਦੀ ਗੱਲ ਕਹੀ ਹੈ।