ਡੇਅਰੀ ਫਾਰਮਰਜ਼ ਐਸੋਸੀਏਸ਼ਨ ਵੱਲੋ ਡੇਅਰੀ ਉਦਯੋਗ ਸਬੰਧੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਚੇਤਾਵਨੀ - ਡੇਅਰੀ ਉਦਯੋਗ ਸਬੰਧੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਚੇਤਾਵਨੀ
🎬 Watch Now: Feature Video
ਪੰਜਾਬ ਦੇ ਡੇਅਰੀ ਉਤਪਾਦਕ ਕਿਸਾਨਾਂ ਦੀ ਅਗਵਾਈ ਕਰਨ ਵਾਲੀ ਸੰਸਥਾ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਡੇਅਰੀ ਫਾਰਮਰ ਜੋ ਕਿ ਪਹਿਲਾਂ ਹੀ ਆਰਥਿਕ ਦਬਾਅ ਹੇਠ ਹਨ ਗਊਆਂ ਦੀ ਚਮੜੀ ਦੀ ਬਿਮਾਰੀ ਨਾਲ ਪੀੜਤ ਹਨ ਅਤੇ ਉਨ੍ਹਾਂ ਦੇ ਪਸ਼ੂ ਲਗਾਤਾਰ ਮਰ ਰਹੇ ਹਨ। ਸਦਰਪੁਰਾ ਨੇ ਕਿਹਾ ਕਿ ਪਸ਼ੂਆਂ ਖਾਸ ਕਰਕੇ ਗਾਵਾਂ ਦੀ ਮੌਤ ਨਾਲ ਪੈਦਾ ਹੋਈ ਇਸ ਭਿਆਨਕ ਬਿਮਾਰੀ ਨੇ ਡੇਅਰੀ ਉਦਯੋਗ ਨਾਲ ਜੁੜੇ ਛੋਟੇ ਵੱਡੇ ਕਿਸਾਨਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਅਤੇ ਹੁਣ ਤੱਕ ਪੰਜਾਬ ਭਰ ਵਿੱਚ ਇਸ ਬਿਮਾਰੀ ਕਾਰਨ ਹਜ਼ਾਰਾਂ ਗਾਵਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਸਰਕਾਰ ਨੂੰ ਸੂਬੇ ਦੇ ਡੇਅਰੀ ਉਦਯੋਗ ਨੂੰ ਬਚਾਉਣ ਲਈ ਆਪਣੇ ਪਹਿਲਾਂ ਕੀਤੇ ਐਲਾਨਾਂ ਉੱਤੇ ਅਮਲ ਕਰਨਾ ਚਾਹੀਦਾ ਸੀ ਅਤੇ ਮਰੀਆਂ ਗਾਵਾਂ ਦੇ ਬਦਲੇ ਪਸ਼ੂ ਮਾਲਕਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਸੀ ਪਰ ਬਦਕਿਸਮਤੀ ਨਾਲ ਸਰਕਾਰ ਡੇਅਰੀਆਂ ਦੀ ਗੱਲ ਸੁਣਨ ਤੋਂ ਝਿਜਕ ਰਹੀ ਹੈ।
TAGGED:
Dairy Farmers Association