ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 15 ਅਗਸਤ ਮੌਕੇ ਰੋਸ ਪ੍ਰਦਰਸ਼ਨ ਕਰ ਦਾ ਐਲਾਨ - ਰੋਸ ਪ੍ਰਦਰਸ਼ਨ ਕਰ ਦਾ ਐਲਾਨ
🎬 Watch Now: Feature Video
ਹੁਸ਼ਿਆਰਪੁਰ : ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋ 14 ਅਗਸਤ ਨੂੰ ਜਲੰਧਰ ਵਿਖੇ ਕਾਨਫਰੰਸ ਤੇ ਮਾਰਚ ਦਾ ਐਲਾਨ ਕੀਤਾ ਹੈ ਤੇ 15 ਅਗਸਤ ਨੂੰ ਮੋਗਾ ਤੇ ਟਾਂਡਾ ਸ਼ਹਿਰ ਵਿਖੇ ਪ੍ਰੋਟੈਸਟ ਮਾਰਚ ਕਰਨ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਦਲ ਖ਼ਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪਰਮਜੀਤ ਸਿੰਘ ਟਾਂਡਾ, ਗੁਰਨਾਮ ਸਿੰਘ ਸਿੰਘੜੀਵਾਲ ਕੁਲਦੀਪ ਸਿੰਘ ਮਸੀਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਸੱਦੇ ਦਾ ਜ਼ੋਰਦਾਰ ਵਿਰੋਧ ਕੀਤਾ। ਜਿਸ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕਰੋੜਾਂ ਤਿਰੰਗੇ ਝੰਡੇ ਵੰਡਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਹਿੰਦੂਤਵ ਪਾਰਟੀ ਵੱਲੋਂ ਤਿਰੰਗੇ ਦੀ ਆੜ ਹੇਠ ਅਖੌਤੀ ਰਾਸ਼ਟਰਵਾਦ ਲੋਕਾਂ ਉੱਤੇ ਥੋਪਿਆ ਜਾ ਰਿਹਾ ਹੈ, ਜਿਸ ਨੂੰ ਪੰਜਾਬ ਮੁੱਢੋਂ ਰੱਦ ਕਰਦਾ ਹੈ।