ਦਲਿਤ ਨੌਜਵਾਨ ਦੇ ਕਤਲ ਮਾਮਲੇ 'ਚ ਬੀਬੀ ਭੱਠਲ 'ਤੇ ਉੱਠੇ ਸਵਾਲ - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5093775-thumbnail-3x2-lehragaga.jpg)
ਸੰਗਰੂਰ: ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਰਹਿਣ ਵਾਲੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਦੇ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਸਮੇਤ ਕਈ ਸੰਸਥਾਵਾਂ ਤੇ ਕਈ ਜਥੇਬੰਦੀਆਂ ਵੱਲੋਂ ਸੁਨਾਮ ਲਹਿਰਾ ਰੋਡ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਮਾਮਲਾ ਭਖਦਾ ਜਾ ਰਿਹਾ। ਜਿੱਥੇ ਸਿਆਸੀ ਆਗੂ ਇੱਕ ਦੂਜੇ 'ਤੇ ਇਲਜ਼ਾਮ ਲਗਾ ਰਹੇ ਹਨ ਉਥੇ ਹੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ 'ਤੇ ਇਲਜ਼ਾਮ ਲਗਾਉਂਦੇ ਕਿਹਾ ਹੈ ਕਿ ਇਹ ਕਤਲ ਰਾਜਿੰਦਰ ਕੌਰ ਭੱਠਲ ਦੀ ਸ਼ੈਅ 'ਤੇ ਹੋਇਆ ਹੈ। ਦੱਸਦਈਏ ਕਿ ਦਿਮਾਗ਼ੀ ਤੌਰ 'ਤੇ ਪਰੇਸ਼ਾਨ ਦਲਿਤ ਵਿਅਕਤੀ ਜਗਮੇਲ ਸਿੰਘ ਨੂੰ ਚਾਰ ਨੌਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨ੍ਹਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ 'ਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪਿਸ਼ਾਬ ਪਿਲਾਇਆ ਸੀ। ਇਸ ਦੌਰਾਨ ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਪੀੜਤ ਦੀ ਮੌਤ ਹੋ ਗਈ ਸੀ।