ਸੁਖਦੇਵ ਢੀਂਡਸਾ ਦੀ ਪਾਰਟੀ ਨਾਲ ਨਹੀਂ ਕੋਈ ਨਾਰਾਜ਼ਗੀ, ਸਿਹਤ ਕਾਰਨਾਂ ਕਰਕੇ ਦਿੱਤਾ ਅਸਤੀਫਾ: ਦਲਜੀਤ ਚੀਮਾ - rajya sabha akali dal group leader latest news
🎬 Watch Now: Feature Video
ਚੰਡੀਗੜ੍ਹ: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜ ਸਭਾ ਵਿੱਚ ਅਕਾਲੀ ਦਲ ਦੇ ਗਰੁੱਪ ਲੀਡਰ ਵਜੋਂ ਅਸਤੀਫਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਨੇ ਸਪੱਸ਼ਟ ਕਰਦੇ ਹੋਏ ਕਿਹਾ ਕਿ ਸੁਖਦੇਵ ਢੀਂਡਸਾ ਦੀ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਆਪਣੀ ਖਰਾਬ ਸਿਹਤ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਾਜ ਸਭਾ ਵਿੱਚ ਅਕਾਲੀ ਦਲ ਦਾ ਗਰੁੱਪ ਲੀਡਰ ਬਲਵਿੰਦਰ ਸਿੰਘ ਭੂੰਦੜ ਅਤੇ ਡਿਪਟੀ ਲੀਡਰ ਨਰੇਸ਼ ਗੁਜਰਾਲ ਨੂੰ ਬਣਾ ਦਿੱਤਾ ਗਿਆ ਹੈ।