ਕੈਪਟਨ ਦਾ ਆਪਣੀ ਕੈਬਿਨੇਟ 'ਤੇ ਕੋਈ ਕੰਟਰੋਲ ਨਹੀਂ: ਡਾ. ਚੀਮਾ - ਰੋਪੜ
🎬 Watch Now: Feature Video
ਡਾ. ਦਲਜੀਤ ਸਿੰਘ ਚੀਮਾ ਨੇ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਦੀ ਆਪਸੀ ਤਕਰਾਰ ਨੂੰ ਲੈ ਕੇ ਸੂਬਾ ਸਰਕਾਰ 'ਤੇ ਹਮਲਾ ਬੋਲਦਿਆਂ ਕਿ ਕਿਹਾ ਮੁੱਖ ਮੰਤਰੀ ਦਾ ਆਪਣੀ ਕੈਬਿਨੇਟ 'ਤੇ ਕੋਈ ਕੰਟਰੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੀ ਸੂਬੇ ਦਾ ਵਿਕਾਸ ਕਰਨ ਦੀ ਕੋਈ ਨੀਅਤ ਨਹੀਂ ਹੈ। ਇਸ ਤੋਂ ਇਲਾਵਾ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ ਅਤੇ ਜਬਰ-ਜਨਾਹ ਦੇ ਮਾਮਲੇ ਸਾਹਮਣੇ ਆ ਰਹੇ ਹਨ, ਸੂਬੇ ਦੀ ਕਾਨੂੰਨ ਵਿਵਸਥਾ ਬਿਲਕੁਲ ਖ਼ਰਾਬ ਹੋ ਚੁੱਕੀ ਹੈ ਅਤੇ ਇਸ ਦਾ ਜ਼ਿੰਮੇਵਾਰ ਮੁੱਖ ਮੰਤਰੀ ਅਤੇ ਗ੍ਰਹਿ ਵਿਭਾਗ ਹੈ।
Last Updated : Jun 4, 2019, 7:31 PM IST