ਰੋਪੜ: ਡੀਸੀ ਨੇ ਜ਼ਿਲ੍ਹੇ 'ਚੋਂ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਚੁੱਕਿਆ ਬੀੜਾ, ਵੇਖੋ ਵੀਡੀਓ - 26 ਜੂਨ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ
🎬 Watch Now: Feature Video
26 ਜੂਨ ਦਾ ਦਿਨ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਰੋਪੜ ਦੇ ਡਿਪਟੀ ਕਮਿਸ਼ਨਰ ਵਲੋਂ ਜ਼ਿਲੇ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਵੱਲੋਂ ਨਿਜੀ ਤੌਰ 'ਤੇ ਜ਼ਿਲ੍ਹੇ ਦੇ ਅਧਿਕਾਰੀਆਂ ਦੀ ਟੀਮ ਦਾ ਗਠਨ ਕਰ ਕੇ ਜ਼ਿਲ੍ਹੇ ਦੇ ਪਿੰਡ-ਪਿੰਡ ਪੱਧਰ 'ਤੇ ਨਸ਼ੇ ਨੂੰ ਖ਼ਤਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਹੈ। ਰੋਪੜ ਵਿੱਚ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਡਾ ਸੁਮੀਤ ਨੇ ਰੋਪੜ ਜ਼ਿਲ੍ਹੇ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਬਣਾਏ ਇਸ ਸਾਰੇ ਪ੍ਰਾਜੈਕਟ ਦੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।