ਡੀਸੀ ਦਫ਼ਤਰ ਦੇ ਅਧਿਕਾਰੀਆਂ ਦੀ ਹੜ੍ਹਤਾਲ, ਪੈਨਸ਼ਨ ਬਹਾਲ ਕੀਤੇ ਜਾਣ ਦੀ ਮੰਗ
ਪੰਜਾਬ ਭਰ ਵਿੱਚ ਡੀ.ਸੀ. ਦਫ਼ਤਰ ਸਟਾਫ਼ ਯੂਨੀਅਨ ਵੱਲੋਂ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਦਾ ਅਸਰ ਲੁਧਿਆਣਾ ਵਿਖੇ ਵੀ ਵੇਖਣ ਨੂੰ ਮਿਲਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ, ਲੁਧਿਆਣਾ ਵਿਖੇ ਕੰਮਕਾਜ ਠੱਪ ਰੱਖਿਆ ਗਿਆ ਹੈ। ਡੀ.ਸੀ. ਦਫ਼ਤਰ ਅਧਿਕਾਰੀਆਂ ਨੇ ਦੱਸਿਆ ਕਿ ਉਹ ਬੀਤੇ ਕਈ ਦਿਨਾਂ ਤੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਕੋਈ ਵੀ ਉਨ੍ਹਾਂ ਦੀ ਸਾਰ ਨਹੀਂ ਲੈ ਰਿਹਾ। ਅਧਿਕਾਰੀਆਂ ਦੀ ਮੰਗ ਹੈ ਕਿ ਉਨ੍ਹਾਂ ਦੀ ਪੈਨਸ਼ਨ ਬਹਾਲ ਕੀਤੀ ਜਾਵੇ, ਪੇ-ਕਮਿਸ਼ਨ ਲਾਗੂ ਕੀਤਾ ਜਾਵੇ।