ਦਾਣਾ ਮੰਡੀਆਂ ’ਚ ਡੀਸੀ ਨੇ ਕੀਤਾ ਦੌਰਾ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ - ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ
🎬 Watch Now: Feature Video

ਬਠਿੰਡਾ: ਜ਼ਿਲ੍ਹੇ ਦੀ ਅਨਾਜ ਮੰਡੀ ਚ ਡੀਸੀ ਅਤੇ ਕਮਿਸ਼ਨਰ ਆਰ ਕੇ ਕੋਸ਼ਲ ਵੱਲੋਂ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਮੰਡੀ ਦੇ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਦੌਰਾਨ ਡੀਸੀ ਸ਼ੌਕਤ ਅਹਿਮਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹਰ ਇੱਕ 4 ਤੋ 5 ਜ਼ਿਲ੍ਹੇ ਹੈੱਡ ਕੁਆਰਟਰ ਬਣਾਏ ਗਏ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਜਿੰਮੇਦਾਰੀ ਦਿੱਤੀ ਹੋਈ ਹੈ ਕਿ ਉਹ ਮੰਡੀ ਵਿੱਚ ਮੌਜੂਦਾ ਹਾਲਾਤ ਦੇਖਣ। ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਸ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਉੱਥੇ ਉਨ੍ਹਾਂ ਨੇ ਕਿਹਾ ਕਿ ਕਣਕ ਦੀ ਝਾੜ ਘੱਟ ਹੋਣ ਕਾਰਨ ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਪਰ ਇਹ ਫੈਸਲਾ ਸਰਕਾਰ ਦੇ ਹੱਥ ਹੈ।