ਕਰਜ਼ੇ ਤੋਂ ਪ੍ਰੇਸ਼ਾਨ ਮਜ਼ਦੂਰ ਨੌਜਵਾਨ ਵੱਲੋਂ ਖੁਦਕੁਸ਼ੀ - ਕਰਜ਼ੇ ਤੋਂ ਪ੍ਰੇਸ਼ਾਨ ਮਜ਼ਦੂਰ ਨੌਜਵਾਨ ਵੱਲੋਂ ਖੁਦਕੁਸ਼ੀ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ਸੰਮੇਵਾਲੀ ਦੀ ਮਨਪ੍ਰੀਤ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਾਰੋਬਾਰ ਲਈ ਮਾਈਕਰੋ ਫਾਇਨਾਂਸ ਕੰਪਨੀ ਤੋਂ ਉਹ ਛੋਟੇ ਛੋਟੇ ਕਰਜ਼ੇ ਲਏ ਸਨ ਜਿਨ੍ਹਾਂ ਦੀਆਂ ਕਿਸ਼ਤਾਂ ਕਾਰੋਬਾਰ ਨਾ ਚੱਲਣ ਕਰਕੇ ਉਹ ਨਹੀਂ ਭਰੀ ਜਾ ਸਕੇ। ਇਸ ਪਰੇਸ਼ਾਨੀ ਤੋਂ ਤੰਗ ਆ ਕੇ ਮਨਪ੍ਰੀਤ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਾਲੇ 16-16 ਫੀਸਦ ਵਿਆਜ ਲੈਂਦੇ ਹਨ ਜਦਿਕ ਉਹ ਬੈਂਕ ਆਪ ਸਰਕਾਰ ਤੋਂ ਘੱਟ ਵਿਆਜ਼ ’ਤੇ ਲੈਂਦੇ ਹਨ। ਵਾਰਸਾਂ ਨੇ ਦੱਸਿਆ ਕਿ ਮ੍ਰਿਤਕ ਦੇ ਦੋ ਬੱਚੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸਦਾ ਕਰਜ਼ਾ ਵਾਪਸ ਕੀਤਾ ਜਾਵੇ। ਓਧਰ ਘਟਨਾ ਸਥਾਨ ਉੱਪਰ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।