ਕਰਜ਼ੇ ਤੋਂ ਪ੍ਰੇਸ਼ਾਨ ਆਕੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ - Debt-ridden
🎬 Watch Now: Feature Video
ਮਾਨਸਾ: ਸਰਦੂਲਗੜ੍ਹ ਅਧਿਨ ਪੈਂਦੇ ਬਾਜੇਵਾਲਾ ਦੇ ਮ੍ਰਿਤਕ ਨੌਜਵਾਨ ਕਿਸਾਨ ਮਲਕੀਤ ਸਿੰਘ ਨੇ ਕਰਜ਼ੇ ਦੇ ਬੋਝ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਮ੍ਰਿਤਕ ਮਲਕੀਤ ਸਿੰਘ ਕੁੱਝ ਆਪਣੀ ਜ਼ਮੀਨ ਅਤੇ ਥੋੜ੍ਹੀ ਠੇਕੇ 'ਤੇ ਲੈ ਕੇ ਖੇਤੀ ਕਰਦਾ ਸੀ। ਉਸ ਨੇ ਦੱਸਿਆ ਕਿ 10 ਸਾਲ ਪਹਿਲਾਂ ਮ੍ਰਿਤਕ ਮਲਕੀਤ ਸਿੰਘ ਦੇ ਪਿਤਾ ਦਰਸ਼ਨ ਸਿੰਘ ਦਾ ਐਕਸੀਡੈਂਟ ਕਾਰਨ ਮੌਤ ਹੋ ਗਈ ਸੀ। ਉਸ ਨੇ ਕਿਹਾ ਕਿ ਪਿਤਾ ਦੇ ਮਰਨ ਤੋਂ ਬਾਅਦ ਮਲਕੀਤ ਸਿੰਘ ਦਿਮਾਗੀ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਘਰ ਵਿੱਚ ਹੋਰ ਕੋਈ ਕਮਾਈ ਦਾ ਸਾਧਨ ਨਾ ਹੋਣ ਕਰਕੇ ਬੈਂਕ ਆਦਿ ਦਾ ਕਰਜ਼ਾ ਸਿਰ ਚੜ੍ਹ ਜਾਣ ਕਰਕੇ ਦਿਮਾਗੀ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਕਿਹਾ ਕਿ ਕਰਜ਼ੇ ਦੇ ਬੋਝ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਮੌਤ ਨੂੰ ਗਲੇ ਲਗਾ ਲਿਆ।