ਕਿਸਾਨਾਂ ਦਾ ਕਰਜ਼ਾ ਹੋਵੇ ਮੁਆਫ:ਟਿਕੈਤ - Farmer leader Rakesh Tikait
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਹੰਸਾਲੀ ਸਾਹਿਬ ਵਿਖੇ ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਆਪਣੇ ਸਾਥੀਆਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ ਅਤੇ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਆਪਸੀ ਭਾਈ ਭਾਈਚਾਰਕ ਸਾਂਝ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੀ ਧਰਤੀ ਤੇ ਆਉਣ ਤੋਂ ਪਹਿਲਾਂ ਐਲਾਨ ਕਰੇ ਕਿ ਕਿਸਾਨਾਂ ਦੇ ਕਰਜ਼ ਨੂੰ ਮੁਆਫ਼ ਕੀਤਾ ਜਾਵੇ। ਇਸ ਤੋਂ ਇਲਾਵਾ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਿੱਖ ਬੰਦੀ ਸਿੰਘਾਂ ਨੂੰ ਭਾਰਤ ਸਰਕਾਰ ਰਿਹਾਅ ਕਰੇ ਕਿਉਂਕਿ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ।ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ (Central government) ਵੱਲੋਂ ਐਮਐਸਪੀ ਤੇ ਕਮੇਟੀ ਗਠਨ ਕੀਤੀ ਜਾਣੀ ਸੀ ਪ੍ਰੰਤੂ ਕਮੇਟੀ ਦਾ ਗਠਨ ਨਹੀਂ ਕੀਤਾ ਅਤੇ ਕਿਸਾਨਾਂ ਤੇ ਕੀਤੇ ਝੂਠੇ ਪਰਚੇ ਵੀ ਪਹਿਲ ਦੇ ਆਧਾਰ ਤੇ ਰੱਦ ਕੀਤੇ ਜਾਣ ।