ਜੇਲ੍ਹਾਂ 'ਚ ਬੰਦ ਕਿਸਾਨਾਂ ਦੀ ਰਿਹਾਈ ਅਤੇ ਦਰਜ ਕੇਸ ਰੱਦ ਕਰਨ ਲਈ ਦਿੱਤਾ ਮੰਗ ਪੱਤਰ - ਜੇਲ੍ਹਾਂ 'ਚ ਬੰਦ ਕਿਸਾਨਾਂ ਦੀ ਰਿਹਾਈ
🎬 Watch Now: Feature Video
ਬਠਿੰਡਾ: ਸੰਯੁਕਤ ਕਿਸਾਨ ਮੋਰਚੇ ਦੀਆਂ ਹਦਾਇਤਾਂ ਤੇ ਅੱਜ ਜ਼ਿਲ੍ਹਾ ਪੱਧਰ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਜਿਲ੍ਹੇ ਦੇ ਡੀ.ਸੀ ਦਫ਼ਤਰਾਂ 'ਚ ਜਾ ਕੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪੇ ਗਏ। ਜਿਸ 'ਚ ਉਨ੍ਹਾਂ ਵੱਲੋਂ ਦਿੱਲੀ ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਮਾਮਲੇ ਰੱਦ ਕਰਨ, ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕਰਨ ਅਤੇ ਖੇਤੀ ਦੇ ਤਿੰਨੇ ਕਾਨੂੰਨ ਰੱਦ ਕਰਨ ਦੀ ਗੱਲ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਨੌਜਵਾਨਾਂ 'ਤੇ ਕੀਤੇ ਜਾ ਰਹੇ ਝੂਠੇ ਮਾਮਲੇ ਵੀ ਰੱਦ ਕੀਤੇ ਜਾਣ। ਕਿਸਾਨਾਂ ਦਾ ਕਹਿਣਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਇਹ ਖੇਤੀ ਕਾਨੂੰਨ ਲੈਕੇ ਆਈ ਹੈ ਜਿਨ੍ਹਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।