'ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਤੇ ਹੋਏ ਲੰਗਰ ਘੋਟਾਲੇ 'ਚ ਮੁਅੱਤਲ ਹੋਏ ਮੁਲਾਜ਼ਮਾਂ ਵਿਰੁੱਧ ਹੋਵੇ ਕਾਨੂੰਨੀ ਕਾਰਵਾਈ' - ਲੰਗਰ ਘੋਟਾਲਾ
🎬 Watch Now: Feature Video

ਅਨੰਦਪੁਰ ਸਾਹਿਬ: ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਹੋਏ ਲੰਗਰ ਘੋਟਾਲੇ ਸਬੰਧੀ ਵਕੀਲ ਭਾਈਚਾਰੇ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਮੰਗ ਪੱਤਰ ਵਿੱਚ ਉਨ੍ਹਾਂ ਲਿੱਖਿਆ ਕਿ ਲੰਗਰ ਘੋਟਾਲੇ ਦੇ ਦੋਸ਼ਾਂ ਹੇਠਾਂ ਜਿਹੜੇ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਸੀ, ਉਨ੍ਹਾਂ ਵਿਰੁੱਧ ਕਾਨੂੰਨੀ ਕਰਵਾਈ ਕੀਤੀ ਜਾਵੇ। ਇੱਥੇ ਤੁਹਾਨੂੰ ਦੱਸ ਦਈਏ, ਕਿ ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘੋਟਾਲਾ ਹੋਇਆ ਸੀ ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਮੇਤ 5 ਮੁਲਾਜਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਥੇ ਹੀ ਸ਼੍ਰੋਮਣੀ ਕਮੇਟੀ ਨੇ ਗੁਰਦੀਪ ਸਿੰਘ ਕੰਗ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਮੈਨੇਜਰ ਨਿਯੁਕਤ ਕੀਤਾ ਸੀ।
TAGGED:
ਅਨੰਦਪੁਰ ਸਾਹਿਬ