ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਸੜਕ ਜਾਮ ਕਰ ਕੀਤਾ ਪ੍ਰਦਰਸ਼ਨ - ਰਜਿੰਦਰਾ ਹਸਪਤਾਲ ਕੇ ਬਾਹਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15651680-630-15651680-1656130393357.jpg)
ਪਟਿਆਲਾ: ਕੋਰੋਨਾ ਯੋਧਿਆਂ ਵੱਲੋਂ ਪਟਿਆਲਾ ਸੰਗਰੂਰ ਰੋਡ (Patiala Sangrur Road) ‘ਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕੋਰੋਨਾ ਕਾਲ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨ੍ਹਾਂ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਸ ਸਮੇਂ ਦੀ ਕਾਂਗਰਸ ਸਰਕਾਰ (Congress Government) ਨੇ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ ਤਾਂ ਅਸੀਂ ਪੂਰੇ ਪੰਜਾਬ ਅੰਦਰ ਉਸ ਸਮੇਂ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਸਨ, ਪਰ ਉਸ ਸਮੇਂ ਸਾਡੇ ਧਰਨਿਆਂ ਵਿੱਚ ਪਹੁੰਚੇ ਪੰਜਾਬ ਦੀ ਅੱਜ ਦੇ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਜੇਕਰ 2022 ਦੀਆਂ ਚੋਣਾਂ ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਦੀ ਹੈ ਤਾਂ ਉਹ ਉਨ੍ਹਾਂ ਨੂੰ ਰੈਗੂਲਰ ਕਰਨਗੇ, ਪਰ ਅੱਜ ਭਗਵੰਤ ਮਾਨ ਮੁੱਖ ਮੰਤਰੀ (Bhagwant Mann CM) ਹਨ, ਹਾਲੇ ਤੱਕ ਉਨ੍ਹਾਂ ਨੇ ਸਾਨੂੰ ਪੱਕਾ ਨਹੀਂ ਕੀਤਾ।