thumbnail

By

Published : Oct 8, 2022, 6:40 PM IST

ETV Bharat / Videos

ਸੰਗਰੂਰ ਵਿੱਚ ਮਨਰੇਗਾ ਫਰੰਟ ਡੈਮੋਕ੍ਰਟਿਕ ਵੱਲੋਂ ਪ੍ਰਦਰਸ਼ਨ,ਸਰਕਾਰ ਤੋਂ ਕਾਨੂੰਨ ਮੁਤਾਬਿਕ ਰੁਜ਼ਗਾਰ ਦੇਣ ਦੀ ਕੀਤੀ ਮੰਗ

ਸੰਗਰੂਰ ਵਿੱਚ ਡੈਮੋਕ੍ਰੇਟਿਕ ਮਨਰੇਗਾ ਫਰੰਟ (Democratic MGNREGA Front) ਨੇ ਆਪਣੀਆਂ ਮੰਗਾਂ ਨੂੰ ਲੈਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਬਣਦਾ ਹੱਕ ਨਹੀਂ (Not getting the right ) ਮਿਲ ਰਿਹਾ। ਉਨ੍ਹਾਂ ਕਿਹਾ ਮਨਰੇਗਾ ਮੁਤਾਬਿਕ ਹਰ ਮਜ਼ਦੂਰ ਨੂੰ ਘੱਟੋ ਘੱਟੋ ਹਰ ਸਾਲ 100 ਦਿਨ ਰੁਜ਼ਗਾਰ ਮਿਲਣਾ (Employed 100 days per year) ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਰੁਜ਼ਗਾਰ ਨਹੀਂ ਮਿਲਦਾ ਤਾਂ ਸਰਕਾਰ ਨੂੰ ਬੇਰੁਜ਼ਗਾਰੀ ਭੱਤਾ (unemployment allowance) ਮਨਰੇਗਾ ਕਾਮਿਆਂ ਨੂੰ ਕਾਨੂੰਨ ਮੁਤਾਬਿਕ ਦੇਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮਨਰੇਗਾ ਕਾਮਿਆਂ ਦਾ ਹੱਕ ਧਨਾਢ ਲੋਕਾਂ ਦੀ ਜਾਬ ਵਿੱਚ ਜਾ ਰਿਹਾ ਅਤੇ ਸਰਕਾਰ ਕੋਈ ਐਕਸ਼ਨ ਨਹੀਂ ਲੈ ਰਹੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨ ਵਿੱਚ ਸਰਕਾਰ ਖ਼ਿਲਾਫ਼ ਜੰਗੀ ਪੱਧਰ ਉੱਤੇ ਮੋਰਚਾ ਖੋਲ੍ਹਿਆ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.