ਨਹਿਰੀ ਪਾਣੀ ਦੀ ਸਮੱਸਿਆ ਨੂੰ ਲੈਕੇ ਵਿਭਾਗ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ - farmers outside the department
🎬 Watch Now: Feature Video
ਮਾਨਸਾ: ਖੇਤੀ ਮੋਟਰਾਂ 'ਤੇ ਬਿਜਲੀ ਦੇ ਸੰਕਟ ਕਾਰਨ ਜਿੱਥੇ ਕਿਸਾਨ ਪ੍ਰੇਸ਼ਾਨ ਹਨ, ਉੱਥੇ ਹੀ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਅੱਜ ਬੀ.ਕੇ.ਯੂ ਡਕੌਦਾ ਸਮੇਤ ਜੱਥੇਬੰਦੀਆਂ ਨੇ ਬਿਜਲੀ ਨਾ ਹੋਣ ਦੀ ਸਮੱਸਿਆ ਨੂੰ ਲੈ ਕੇ ਮਾਨਸਾ ਨਹਿਰੀ ਵਿਭਾਗ ਦੇ ਦਫ਼ਤਰ ਵਿੱਚ ਧਰਨਾ ਦਿੱਤਾ। ਨਹਿਰੀ ਪਾਣੀ ਦੀ ਉਪਲਬਧਤਾ ਲਈ ਸਰਕਾਰ ਅਤੇ ਨਹਿਰੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਾਰਕੁੰਨਾਂ ਨੇ ਕਿਹਾ ਕਿ ਧਰਤੀ ’ਤੇ ਪਾਣੀ ਦਾ ਪੱਧਰ ਦਿਨੋਂ-ਦਿਨ ਘੱਟਦਾ ਜਾ ਰਿਹਾ ਹੈ ਅਤੇ ਖ਼ਰਾਬ ਪਾਣੀ ਕਾਰਨ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ। ਪਾਣੀ ਦੀ ਕਿੱਲਤ ਕਾਰਨ ਫ਼ਸਲਾਂ ਦੀ ਬਿਜਾਈ ਪਛੜ ਰਹੀ ਹੈ ਅਤੇ ਹਰੇ ਚਾਰੇ ਅਤੇ ਸਬਜ਼ੀਆਂ ਦੀ ਬਰਬਾਦੀ ਹੋ ਰਹੀ ਹੈ, ਜਿਸ ਕਾਰਨ ਅੱਜ ਧਰਨਾ ਦੇਣ ਲਈ ਮਜ਼ਬੂਰ ਹੋ ਕੇ ਕਿਸਾਨਾਂ ਨੂੰ ਟੇਲਾਂ 'ਤੇ ਪਾਣੀ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਹਿਰੀ ਪਾਣੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।